ਬਿਕਰਮ ਮੋਫਰ ਨੇ ਵੱਖ ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਅਤੇ ਕੀਤੇ ਉਦਘਾਟਨ

by vikramsehajpal

ਮਾਨਸਾ (ਐਨ.ਆਰ.ਆਈ. ਮੀਡਿਆ) - ਹਲਕਾ ਸਰਦੂਲਗਡ਼੍ਹ ਦੇ ਕਈ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੱਲੋਂ ਵਿਕਾਸ ਕਾਰਜਾਂ ਦੇ ਵਿੱਚ ਤੇਜ਼ੀ ਲਿਆਉਂਦਿਆਂ ਹੋਇਆਂ ਪਾਰਕ ਬਣਾਉਣ ਅਤੇ ਖੇਡ ਸਟੇਡੀਅਮ ਤੇ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਕਰਨ ਦੇ ਲਈ ਨੀਂਹ ਪੱਥਰ ਰੱਖੇ ਗਏ

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਹਲਕਾ ਸਰਦੂਲਗਡ਼੍ਹ ਅਧੀਨ ਆਉਂਦੇ ਪਿੰਡ ਘਰਾਂਗਣਾ ਵਿਖੇ ਚੌਦ੍ਹਵੇਂ ਵਿੱਤ ਕਮਿਸ਼ਨ ਚੋਂ ਹਾਈ ਸਕੂਲ ਦੀ ਚਾਰਦੀਵਾਰੀ ਅਤੇ ਪਾਰਕ ਤੇ ਮਿਡ ਡੇ ਮੀਲ ਸ਼ੈੱਡ ਦਾ ਉਦਘਾਟਨ ਕੀਤਾ ਗਿਆ ਪਿੰਡ ਕਰਮਗਡ਼੍ਹ ਔਤਾਂਵਾਲੀ ਵਿਖੇ ਖੇਡ ਸਟੇਡੀਅਮ ਅਤੇ ਛੱਪੜ ਦੀ ਰਿਟੇਨਿੰਗ ਵਾਲ ਦਾ ਨੀਂਹ ਪੱਥਰ ਰੱਖਿਆ ਗਿਆ ਪਿੰਡ ਗੇਹਲੇ ਵਿਚ ਨਵੇਂ ਪਾਰਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਇਸ ਤੋਂ ਇਲਾਵਾ ਪਿੰਡ ਚ ਜੌਹਰ ਵਿਚ ਬਾਰਾਂ ਲੱਖ ਦੀ ਲਾਗਤ ਨਾਲ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਨੇ ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਪਿੰਡ ਦੇ ਵਿਚ ਸਕੂਲਾਂ ਦੀ ਨੁਹਾਰ ਬਦਲਣੀ ਪਿੰਡਾਂ ਦੇ ਵਿੱਚ ਪਾਰਕ ਬਣਾਉਣੇ ਅਤੇ ਗੰਦੇ ਪਾਣੀ ਦੀ ਨਿਕਾਸੀ ਅਤੇ ਗਲੀਆਂ ਨੂੰ ਇੰਟਰਲਾਕ ਬਣਾਉਣ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਦੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਖੇਡਾਂ ਨਾਲ ਜੋੜਨ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਟੇਡੀਅਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

ਬਿਕਰਮ ਮੋਫਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਸਰਕਾਰ ਵੱਲੋਂ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਉਹ ਹਾਂ ਮਾਨਸਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਖ਼ੁਦ ਜਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈ ਰਹੇ ਹਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਅੱਗੇ ਲੈ ਕੇ ਜਾਣ ਦੇ ਲਈ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਬਿਕਰਮ ਮੋਫਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਇਕ ਪਿੰਡ ਚੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ ਤਾਂ ਕਿ ਨੌਜਵਾਨ ਖੇਡਾਂ ਨਾਲ ਜੁੜੇ ਰਹਿਣ। ਇਸ ਮੌਕੇ ਉਨ੍ਹਾਂ ਨਾਲ ਬੀਡੀਓ ਸੁਖਵਿੰਦਰ ਸਿੰਘ ਮਾਨਸਾ, ਬਲਵੰਤ ਸਿੰਘ ਕੋਰਵਾਲਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤਾਂ ਮੌਜੂਦ ਸਨ।