by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗਸ ਮਾਮਲੇ 'ਚ ਜੇਲ੍ਹ ਵਿੱਚ ਬੰਦ ਸੀ। ਜਿਸ ਨੂੰ ਅੱਜ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਨੂੰ ਹਾਈ ਕੋਰਟ ਵੱਲੋ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਜੇਲ੍ਹ 'ਚੋ ਬਾਹਰ ਆ ਸਕਣਗੇ। ਜ਼ਿਕਰਯੋਗ ਹੈ ਕਿ ਕਰੋੜਾ ਦੀ ਡਰੱਗਸ ਮਾਮਲੇ ਵਿੱਚ ਜੇਲ੍ਹ ਵਿਚ ਬੰਦ ਮਜੀਠੀਆ ਨੇ ਆਪਣੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਤੋਂ ਵਿੱਚ ਦਾਇਰ ਕੀਤੀ ਹੋਈ ਸੀ।
ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਪਹਿਲਾ ਅਦਾਲਤ ਨੇ ਇਸ ਮਾਮਲੇ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੁਝ ਦਿਨਾਂ ਬਾਅਦ ਹੀ ਜੱਜ ਨੇ ਇਸ ਕੇਸ ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਜ਼ਮਾਨਤ ਪਟੀਸ਼ਨ ਤੇ ਮੁੜ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਉਸ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਕੇ ਵੱਡੀ ਰਾਹਤ ਦੇ ਦਿੱਤੀ ਹੈ।