by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹੁਣ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਬੀਤੀ ਰਾਤ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ । ਇੰਦਰ ਇਕਬਾਲ ਅਟਵਾਲ 3 ਦਿਨ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋਏ ਸਨ । ਜ਼ਿਕਰਯੋਗ ਹੈ ਕਿ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ। ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 'ਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋ ਉਹ ਕਾਂਗਰਸ ਦੇ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ ।