by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਦੀ ਇੱਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦੇਖਿਆ ਜਾ ਸਕਦਾ ਕਿ ਦੇਰ ਰਾਤ ਨੂੰ ਇੱਕ ਆਦਿਵਾਸੀ ਨੌਜਵਾਨ 'ਤੇ ਭਾਜਪਾ ਆਗੂ ਪ੍ਰਵੇਸ਼ ਸ਼ੁਕਲਾ ਪੇਸ਼ਾਬ ਕਰ ਰਹੇ ਹਨ। ਇਸ ਵੀਡੀਓ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।ਦੱਸਿਆ ਜਾ ਰਿਹਾ ਪੁਲਿਸ ਵਲੋਂ ਸਾਈਬਰ ਸੈੱਲ ਦੀ ਮਦਦ ਨਾਲ ਭਾਜਪਾ ਆਗੂ ਨੂੰ ਪਿੰਡ ਕੁਬਰੀ ਤੋਂ ਕਾਬੂ ਕੀਤਾ ਗਿਆ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਅੰਜੁਲਤਾ ਨੇ ਦੱਸਿਆ ਕਿ ਦੋਸ਼ੀ ਆਪਣਾ ਮੂੰਹ ਲੂਕਾ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਹ ਅਸਫਲ ਰਿਹਾ ਪੁਲਿਸ ਟੀਮ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ । ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ,ਜਿਸ 'ਚ ਭਾਜਪਾ ਆਗੂ ਪ੍ਰਵੇਸ਼ ਨੇ ਸ਼ਰਾਬੀ ਹਾਲਤ ਵਿੱਚ ਆਦਿਵਾਸੀ ਨੌਜਵਾਨ 'ਤੇ ਪੇਸ਼ਾਬ ਕਰ ਦਿੱਤਾ ।ਪੁਲਿਸ ਵਲੋਂ ਹੁਣ ਦੋਸ਼ੀ ਭਾਜਪਾ ਆਗੂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।