by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਂਧਰਾ ਪ੍ਰਦੇਸ਼ 'ਚ ਖੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਝੜਪ CM ਜਗਨਮੋਹਨ ਦੀ ਪਾਰਟੀ YSRCP ਤੇ ਸਾਬਕਾ CM ਚੰਦਰਬਾਬੂ ਦੀ TDP ਦੇ ਆਗੂਆਂ 'ਚ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਧਿਰਾਂ ਤੋਂ ਪਥਰਾਅ ਹੋਇਆ ਹੈ। ਇਸ ਦੌਰਾਨ ਕਈ ਵਰਕਰਾਂ ਵਲੋਂ ਵਾਹਨਾਂ ਨੂੰ ਅੱਗ ਲੱਗਾ ਦਿੱਤੀ ਗਈ। ਇਸ ਘਟਨਾ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ ।ਪੁਲਿਸ ਨੇ ਇਸ ਝੜਪ ਦੌਰਾਨ 10 ਤੋਂ ਵੱਧ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਹਿੰਸਾ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ਤੇ ਭਾਰੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।