by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਮਕਸੂਦਾਂ ਸਬਜ਼ੀ ਮੰਡੀ 'ਚ ਖੂਹ'ਚੋਂ ਲਾਸ਼ ਮਿਲਣ ਕਾਰਨ ਸਬਜ਼ੀ ਮੰਡੀ 'ਚ ਸਨਸਨੀ ਦਾ ਮਾਹੌਲ ਬਣ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ 1 ਘੰਟੇ ਤੱਕ ਨਹੀਂ ਪਹੁੰਚੀ। ਇਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ 'ਚ ਗੁੱਸਾ ਫੈਲ ਗਿਆ। ਪੁਲਿਸ ਨੇ ਬਾਅਦ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਪਰ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।