
ਲੁਧਿਆਣਾ (ਰਾਘਵ) : ਢੰਡਾਰੀ ਕਲਾਂ ਰੇਲਵੇ ਸਟੇਸ਼ਨ ਨੇੜੇ ਇਕ ਖਾਲੀ ਪਲਾਟ 'ਚ ਇਕ ਨੌਜਵਾਨ ਦੀ ਲਾਸ਼ ਲਟਕਦੀ ਮਿਲੀ। ਨੌਜਵਾਨ ਦੇ ਚਿਹਰੇ 'ਤੇ ਕਾਲਾ ਪੇਂਟ ਲਗਾਇਆ ਗਿਆ ਸੀ। ਰਾਹਗੀਰਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਚੌਕੀ ਢੰਡਾਰੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਿਸ ਮ੍ਰਿਤਕ ਦੀ ਪਹਿਚਾਣ ਨਹੀਂ ਕਰ ਸਕੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਪੁਲਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਨੌਜਵਾਨ ਨੇ ਆਪਣੇ ਮੂੰਹ 'ਤੇ ਕਾਲਾ ਰੰਗ ਲਗਾਇਆ ਹੋਇਆ ਸੀ। ਇਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਥਾਣਾ ਖੇਤਰ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਕੁਝ ਸਬੂਤ ਮਿਲ ਸਕਣ।