ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖਬਰ ਆ ਰਹੀ ਹੈ ਜਿਥੇ 3 ਦਿਨਾਂ ਤੋਂ ਲਾਪਤਾ ਬੱਚੇ ਸਹਿਜ਼ ਦੇ ਪਰਿਵਾਰ ਵਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਬਰ ਤੇ ਇਲਾਕਾ ਨਿਵਾਸੀਆਂ ਵਲੋਂ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਿਹਾ ਸੀ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਸਹਿਜ਼ ਪਤਾ ਨੀ ਘਰ ਤੋਂ 3 ਦਿਨ ਤੋਂ ਕਿਥੇ ਚੱਲ ਗਿਆ ਸੀ।
ਉਨ੍ਹਾਂ ਨੇ ਇਸ ਘਟਨਾ ਦੀ ਪੁਲਿਸ ਨੂੰ ਵੀ ਸ਼ਿਕਾਇਤ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਵੀ ਇਸ ਬੱਚੇ ਦੀ ਕਾਫੀ ਜਗ੍ਹਾ ਤੇ ਭਾਲ ਕੀਤੀ ਕੀਤੀ ਜਾ ਰਹੀ ਸੀ। ਇਸ ਮਾਮਲੇ ਨੂੰ ਲੈ ਕੇ ਖਬਰ ਸਾਹਮਣੇ ਆ ਰਹੀ ਹੈ ਕਿ ਲਾਪਤਾ ਬੱਚੇ ਸਹਿਜ਼ ਦੀ ਲਾਸ਼ ਇਕ ਨਹਿਰ 'ਚੋ ਮਿਲੀ ਹੈ। ਮ੍ਰਿਤਕ ਸਹਿਜ਼ ਦੀ ਉਮਰ 7 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਪਰਿਵਾਰਿਕ ਮੈਬਰਾਂ 'ਤੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਹੀਆਂ ਹੈ। ਪੁਲਿਸ ਵਲੋਂ ਕਲਯੁੱਗੀ ਤਾਇਆ ਹੀ ਉਸ ਬੱਚੇ ਦਾ ਕਾਤਲ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਤਲ ਦਾ ਕਾਰਨ ਘਰ ਦਾ ਝੱਗੜਾ ਦੱਸਿਆ ਜਾ ਰਿਹਾ ਹੈ।ਇਸ ਵਾਰਦਾਤ ਕਾਰਨ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ।