by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਹਿਰ ਦੇ ਕਿਨਾਰੇ ਕੋਲੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਦੇ ਕਿਨਾਰੇ ਕਿਸੇ ਨੌਜਵਾਨ ਦੀ ਲਾਸ਼ ਪਈ ਹੈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਦੇਖਣ ਵਿੱਚ 3 ਦਿਨ ਪੁਰਾਣੀ ਲੱਗ ਰਹੀ ਹੈ ਤੇ ਲਾਸ਼ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ ।ਮ੍ਰਿਤਕ ਨੌਜਵਾਨ ਦੀ ਪਛਾਣ ਸਤਿਗੁਰੂ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਸਤਿਗੁਰੂ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਸ ਦਾ 2 ਸਾਲ ਦਾ ਬੇਟਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।