by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਬੇ ਹਾਈ ਕੋਰਟ ਨੇ ਗੰਗੂਬਾਈ ਕਾਠੀਆਵਾੜੀ ਫਿਲਮ ਅਤੇ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਫਿਲਮ ਦੇ ਖਿਲਾਫ ਦਾਇਰ ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੇ ਖਾਰਜ ਕਰ ਦਿੱਤੀਆਂ ਹਨ। ਅਦਾਲਤ ਨੇ ਇਹ ਫੈਸਲਾ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਦਿੱਤਾ ਹੈ। ਕਾਂਗਰਸ ਵਿਧਾਇਕ ਅਮੀਨ ਪਟੇਲ ਅਤੇ ਕੁਝ ਸਥਾਨਕ ਨਿਵਾਸੀਆਂ ਨੇ ਫਿਲਮ 'ਤੇ ਰੋਕ ਲਗਾਉਣ ਲਈ ਬੰਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।