ਬਟਾਲਾ (ਨੇਹਾ): ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ ਬਾਅਦ ਦੁਪਹਿਰ ਡੇਰਾ ਬਾਬਾ ਨਾਨਕ ਤੋਂ ਬਟਾਲਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਬਰੇਕਾਂ ਅਚਾਨਕ ਫੇਲ ਹੋ ਗਈਆਂ, ਜਿਸ ਕਾਰਨ ਬੱਸ ਚਾਲਕ ਨੇ ਬੜੀ ਸੂਝ-ਬੂਝ ਨਾਲ ਸੜਕ ਕਿਨਾਰੇ ਖੜ੍ਹੇ ਆਟੋ ਨੂੰ ਟੱਕਰ ਮਾਰ ਕੇ ਬੱਸ ਨੂੰ ਰੋਕ ਲਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਸਬੰਧੀ ਬੱਸ ਚਾਲਕ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਨੇ ਦੱਸਿਆ ਕਿ ਉਹ ਬੱਸ ਰਾਹੀਂ ਡੇਰਾ ਬਾਬਾ ਨਾਨਕ ਤੋਂ ਬਟਾਲਾ ਜਾ ਰਿਹਾ ਸੀ, ਜਦੋਂ ਉਹ ਡੇਰਾ ਰੋਡ ਪੁਲ ਕੋਲ ਪੁੱਜਾ ਤਾਂ ਅਚਾਨਕ ਬੱਸ ਦੀ ਬ੍ਰੇਕ ਫੇਲ ਹੋ ਗਈ |
ਜਿਸ ਕਾਰਨ ਜਿਸ ਨੂੰ ਗਾਂਧੀ ਚੌਂਕ 'ਤੇ ਰੋਕ ਕੇ ਸੜਕ ਕਿਨਾਰੇ ਖੜ੍ਹੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਬੱਸ ਸਟੈਂਡ ਪੁਲਸ ਚੌਕੀ ਤੋਂ ਏ.ਐੱਸ.ਆਈ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਹਾਦਸੇ ਕਾਰਨ ਗਾਂਧੀ ਚੌਕ ਤੋਂ ਲੈ ਕੇ ਡੇਰਾ ਰੋਡ ਤੱਕ ਭਾਰੀ ਟਰੈਫਿਕ ਜਾਮ ਹੋ ਗਿਆ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।