Breaking: MP ਰਵਨੀਤ ਬਿੱਟੂ ਸਮੇਤ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਵੱਡੀ ਰਾਹਤ

by jaskamal

ਪੱਤਰ ਪ੍ਰੇਰਕ : ਲੁਧਿਆਣਾ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਐੱਮਪੀ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਅਦਾਲਤ 'ਚ ਸੁਣਵਾਈ ਹੋਈ। ਦੱਸਿਆ ਗਿਆ ਹੈ ਕਿ ਅਦਾਲਤ ਨੇ ਐਮ.ਪੀ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਜ਼ਮਾਨਤ ਮਿਲ ਗਈ ਹੈ।

ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਐੱਮਪੀ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਅਦਾਲਤ ਨੇ ਬੀਤੇ ਦਿਨ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।