by jaskamal
ਪੱਤਰ ਪ੍ਰੇਰਕ : ਲੁਧਿਆਣਾ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਐੱਮਪੀ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਬਿੱਟੂ ਦੇ ਵਕੀਲਾਂ ਨੇ ਉਸ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਜ਼ਮਾਨਤ ਦੀ ਮੰਗ ਕੀਤੀ। ਵਕੀਲਾਂ ਨੇ ਬਿੱਟੂ ਤੇ ਹੋਰਨਾਂ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਰਵਨੀਤ ਬਿੱਟੂ ਨੂੰ ਇਸ ਕੇਸ ਦੀ ਜਾਂਚ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਚਾਰਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਅਤੇ ਉਨ੍ਹਾਂ ਦੀ ਜ਼ਮਾਨਤ ’ਤੇ ਪੁਲੀਸ ਨੂੰ ਇੱਕ ਦਿਨ ਦਾ ਨੋਟਿਸ ਦਿੱਤਾ।