ਪੱਤਰ ਪ੍ਰੇਰਕ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀਆਂ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਪਵਨ ਟੀਨੂੰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ। ਪਵਨ ਟੀਨੂੰ ਦੇ ਨਾਲ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਮਾਨ ਨੇ ਖੁਦ ਪਵਨ ਟੀਨੂੰ ਨੂੰ 'ਆਪ' 'ਚ ਸ਼ਾਮਲ ਕੀਤਾ ਹੈ।
'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ 'ਆਪ' ਜਲੰਧਰ ਤੋਂ ਪਵਨ ਟੀਨੂੰ ਨੂੰ ਉਮੀਦਵਾਰ ਬਣਾ ਸਕਦੀ ਹੈ। ਟੀਨੂੰ ਨੂੰ ਦੁਆਬੇ ਵਿੱਚ ਦਲਿਤ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 'ਆਪ' ਭਲਕੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਵਨ ਟੀਨੂੰ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 2012-2017 ਵਿੱਚ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਪਵਨ ਟੀਨੂੰ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵੀ ਹਾਰ ਗਏ ਸਨ।