by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰਦੇ ਕਿਹਾ ਸੀ ਕਿ ਚੰਨੀ ਦੇ ਭਤੀਜੇ ਵਲੋਂ ਪੰਜਾਬ ਦੇ ਖਿਡਾਰੀ ਜਸਇੰਦਰ ਸਿੰਘ ਕੋਲੋਂ 2 ਕਰੋੜ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। . ਇਸ ਮਾਮਲੇ ਸਬੰਧੀ ਸਾਬਕਾ CM ਚੰਨੀ ਨੇ 4 ਵਜੇ ਪ੍ਰੈਸ ਕਾਨਫਰੰਸ ਕਰਕੇ CM ਮਾਨ 'ਤੇ ਕਈ ਗੰਭੀਰ ਦੋਸ਼ ਗਏ ਹਨ। ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਮਾਨ ਸਾਬ੍ਹ ਮੇਰੇ ਨਾਲ ਨਾਲ ਮੇਰੇ ਪਰਿਵਾਰ ਨੂੰ ਵੀ ਟਾਰਗੈਟ ਕਰ ਰਹੇ ਹਨ। ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਕ੍ਰਿਕਟਰ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੋਈ ਹੇਠ ਨਹੀ ਹੈ….. ਉਨ੍ਹਾਂ ਨੂੰ ਸਿਰਫ ਬਦਨਾਮ ਕੀਤਾ ਜਾ ਰਿਹਾ ਹੈ ।