ਵਿਆਹ ਤੋਂ 2 ਮਹੀਨੇ ਬਾਅਦ ਆਸ਼ਕ ਨਾਲ ਭੱਜੀ ਲਾੜੀ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਵਿਆਹ ਤੋਂ 2 ਮਹੀਨੇ ਬਾਅਦ ਸਹੁਰੇ ਘਰੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਲਾੜੀ ਫਰਾਰ ਹੋ ਗਈ। ਇਸ ਘਟਨਾ ਬਾਰੇ ਜਦੋ ਪਰਿਵਾਰ ਨੂੰ ਪਤਾ ਲਗਾ ਤਾਂ ਉਨ੍ਹਾਂ ਨੇ ਪੁਲਿਸ ਥਾਣੇ ਮਾਮਲਾ ਦਰਜ਼ ਕਰਵਾਇਆ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਲਾੜੀ ਖ਼ਿਲਾਫ਼ ਠੱਗੀ ਮਾਰਨ ਦਾ ਮਾਮਲਾ ਦਰਜ਼ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਪੀੜਤ ਪਰਿਵਾਰ ਨੇ ਦੱਸਿਆ ਕਿ ਉਕਤ ਮਹਿਲਾ ਦੇ ਵਿਆਹ ਤੋਂ ਪਹਿਲਾਂ ਕਿਸੇ ਹੋਰ ਨੌਜਵਾਨ ਨਾਲ ਵੀ ਪ੍ਰੇਮ ਸਬੰਧ ਸਨ, ਜੋ ਕਿ ਵਿਆਹ ਦੇ 2 ਮਹੀਨੇ ਬਾਅਦ ਉਸ ਨਾਲ ਭੱਜ ਗਈ ਤੇ ਹਾਲੇ ਤੱਕ ਕੁਝ ਪਤਾ ਨਹੀ ਲੱਗਾ । ਪਰਿਵਾਰਿਕ ਮੈਬਰਾਂ ਅਨੁਸਾਰ ਲਾੜੀ ਆਪਣੇ ਨਾਲ ਲੱਖਾਂ ਰੁਪਏ ਤੇ ਗਹਿਣੇ ਲੈ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।