by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਭਾਰਤ ਦੀ ਦੋ ਦਿਨਾਂ ਯਾਤਰਾ ’ਤੇ ਅਹਿਮਦਾਬਾਦ ਪਹੁੰਚੇ। ਹਵਾਈ ਅੱਡੇ ’ਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਬੋਰਿਸ ਜਾਨਸਨ ਦਾ ਸਵਾਗਤ ਕੀਤਾ। pm ਮੋਦੀ ਦੇ ਸੱਦੇ ’ਤੇ ਭਾਰਤ ਦੌਰੇ ’ਤੇ ਆਏ ਜਾਨਸਨ ਗੁਜਰਾਤ ’ਚ ਵੱਖ-ਵੱਖ ਪ੍ਰੋਗਰਾਮਾਂ ’ਚ ਹਿੱਸਾ ਲੈਣ ਤੋਂ ਬਾਅਦ ਰਾਜਧਾਨੀ ਨਵੀਂ ਦਿੱਲੀ ਪਹੁੰਚਣਗੇ।
ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕਰਨ ਰਾਜਘਾਟ ਜਾਣਗੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ ਆਪਸੀ ਹਿੱਤਾਂ ਨੂੰ ਲੈ ਕੇ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਸਲਾਹ ਕਰਨਗੇ।