ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਭਰਾ ਨੇ ਪਹਿਲੀ ਵਾਰ ਮਹਾਵਾਰੀ ਹੋਣ 'ਤੇ ਆਪਣੀ 12 ਸਾਲਾਂ ਭੈਣ ਦਾ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਜਦੋ 12 ਸਾਲਾਂ ਕੁੜੀ ਨੂੰ ਪਹਿਲੀ ਵਾਰ ਮਹਾਵਾਰੀ ਹੋਈ ਤੇ ਜਦੋ ਉਸ ਦੇ ਭਰਾ ਤੇ ਭਰਜਾਈ ਨੂੰ ਉਸ ਬਾਰੇ ਪਤਾ ਲਗਾ ਤਾਂ ਉਨ੍ਹਾਂ ਨੇ ਕੁੜੀ ਤੇ ਸ਼ੱਕ ਕਰਨਾ ਸ਼ੁਰੂ ਕਰ ਦਿੱਤਾ ਕਿ ਉਸ ਦੇ ਕਿਸੇ ਨਾਲ ਪ੍ਰੇਮ ਸਬੰਧ ਚੱਲ ਰਹੇ ਹਨ ।ਜਦੋ ਉਨ੍ਹਾਂ ਨੇ ਬੱਚੀ ਕੋਲੋਂ ਖੂਨ ਨਿਕਲਣ ਦੀ ਵਜ੍ਹਾ ਪੁੱਛੀ ਤਾਂ ਉਸ ਨੇ ਕੋਈ ਜਵਾਬ ਨਹੀ ਦਿੱਤਾ।ਜਿਸ ਤੋਂ ਬਾਅਦ ਦੋਵਾਂ ਨੇ ਉਸ ਨਾਲ ਕੁੱਟਮਾਰ ਕੀਤੀ ,ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ ।ਪੁਲਿਸ ਅਧਿਕਾਰੀ ਮਧੁਕਰ ਨੇ ਦੱਸਿਆ ਕਿ ਇੱਕ ਭਰਾ ਨੇ ਆਪਣੀ ਭੈਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕੁੜੀ ਨੂੰ ਪਹਿਲੀ ਵਾਰ ਮਾਹਵਾਰੀ ਆਉਣ 'ਤੇ ਭਰਾ -ਭਰਜਾਈ ਨੂੰ ਲੱਗਾ ਕਿ ਉਸ ਦੇ ਕਿਸੇ ਨਾਲ ਪ੍ਰੇਮ ਸਬੰਧ ਸਨ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ।ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
by jaskamal