by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ ; ਚੰਡੀਗੜ੍ਹ ਦੇ ਸੈਕਟਰ -24 ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਕੀਤਾ ਗਿਆ। ਮ੍ਰਿਤਕ ਦੀ ਪਛਾਣ ਲਵਿਸ਼ ਦੇ ਰੂਪ 'ਚ ਹੋਈ ਹੈ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਲਵਿਸ਼ ਦੀ ਕਾਕੇ ਨਾਮ ਦੇ ਨੌਜਵਾਨ ਨਾਲ ਪੁਰਾਣੀ ਰੰਜਿਸ਼ ਸੀ । ਜਾਣਕਾਰੀ ਅਨੁਸਾਰ ਲਵਿਸ਼ ਆਪਣੇ ਦੋਸਤ ਰੋਹਿਤ ਨਾਲ ਉਸ ਨੂੰ ਮਿਲਣ ਲਈ ਆ ਰਿਹਾ ਸੀ। ਉਸ ਨੂੰ ਅਜੇ ਨਾਮ ਦੇ ਨੌਜਵਾਨ ਨੇ ਫੋਨ ਆਇਆ ਕਿ ਲਵਿਸ਼ ' ਤੇ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।