ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਫਿਰੋਜ਼ਪੁਰ ਸੈਕਟਰ 'ਚ ਪਾਕਿਸਤਾਨੀ ਸਮੱਗਲਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ ਤੇ ਦੋ ਔਰਤਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਬੀ BSF ਦੇ ਜਵਾਨਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰ ਕੇ ਦੋ ਭਾਰਤੀ ਮਹਿਲਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਫਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ ਦੇ ਜਵਾਨ ਗਸ਼ਤ ਉਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਦੇ ਕੋਲ ਕਾਲੇ ਰੰਗ ਦੇ ਦੋ ਪੈਕਟ ਮਿਲੇ, ਜਿਨ੍ਹਾਂ ਨੂੰ ਬੀਐਸਐਫ ਜਵਾਨਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਜਦੋਂ ਜਾਂਚ ਤੋਂ ਬਾਅਦ ਖੋਲ੍ਹਿਆ ਗਿਆ ਤਾਂ ਉਸ ਵਿੱਚ 1.200 ਕਿਲੋ ਹੈਰੋਇਨ ਬਰਾਮਦ ਹੋਈ।
ਇਸ ਦੇ ਨਾਲ ਹੀ ਉਥੇ ਘੁੰਮ ਰਹੀਆਂ ਦੋ ਔਰਤਾਂ ਨੂੰ ਬੀਐਸਐਫ ਜਵਾਨਾਂ ਨੇ ਕਾਬੂ ਕਰ ਲਿਆ। ਉਹ ਕੁਝ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਫੜ ਲਿਆ। ਮੁਲਜ਼ਮ ਔਰਤਾਂ ਨੇ ਦੱਸਿਆ ਕਿ ਉਹ ਇਹ ਪੈਕੇਟ ਲੈਣ ਆਈਆਂ ਸਨ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਦੋਵਾਂ ਔਰਤਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ।