BSF ਨੂੰ ਮਿਲੀ ਸਫਲਤਾ, ਕਰੋੜਾਂ ਦੀ ਹੈਰੋਇਨ ਸਮੇਤ ਪਾਕਿਸਤਾਨੀ ਡਰੋਨ ਕਾਬੂ

by nripost

ਅੰਮ੍ਰਿਤਸਰ (ਰਾਘਵ) : ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਅੰਮ੍ਰਿਤਸਰ ਵਿੱਚ ਅੱਜ ਇੱਕ ਵਾਰ ਫਿਰ ਬੀਐਸਐਫ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਰੋੜਾਂ ਦੀ ਹੈਰੋਇਨ ਸਮੇਤ ਡਰੋਨ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਜੇਸੀਪੀ ਅਟਾਰੀ ਅਤੇ ਸਰਹੱਦੀ ਪਿੰਡ ਦਾਉਕੇ ਵਿੱਚ ਕਾਰਵਾਈ ਕਰਦੇ ਹੋਏ ਪਾਕਿਸਤਾਨੀ ਡਰੋਨ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 3 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਗਏ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਨੇ ਮੰਗਵਾਈ ਸੀ।