by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ।
ਇਸ ਨਾਲ ਟਰਾਂਸਪੋਰਟ ਵਿਭਾਗ ਦੀ ਆਮਦਨ 'ਚ ਜਿੱਥੇ ਸਿੱਧੇ ਤੌਰ 'ਤੇ ਵਾਧਾ ਹੋਣ ਬਾਰੇ ਮੁੱਖ ਮੰਤਰੀ ਨੂੰ ਦੱਸਿਆ, ਉਥੇ ਸਰਕਾਰੀ ਬੱਸਾਂ ਨਾ ਚਲਣ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਸੂਬੇ ਦੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਲੁੱਟ ਸਬੰਧੀ ਮਾਮਲਾ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ 'ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ।