by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ ਸੁਪਰ ਜਾਇੰਟਸ ਦੇ ਕਪਤਾਨ ਤੇ ਬੱਲੇਬਾਜ਼ ਕੇ. ਐੱਲ. ਰਾਹੁਲ ਨੇ ਕੋਹਲੀ ਦੇ 184 ਪਾਰੀਆਂ ਦੇ ਰਿਕਾਰਡ ਨੂੰ ਤੋੜਦੇ ਹੋਏ 138.18 ਦੀ ਸਟ੍ਰਾਈਕ ਰੇਟ ਨਾਲ 179 ਪਾਰੀਆਂ 'ਚ ਟੀ20 'ਚ 6000 ਦੌੜਾਂ ਪੂਰੀਆਂ ਕਰਦੇ ਹੋਏ ਇਹ ਰਿਕਾਰਡ ਆਪਣੇ ਨਾਂ ਕੀਤਾ। ਰਾਹੁਲ ਵੀ ਆਈ. ਪੀ. ਐੱਲ. 2022 ਦੇ ਉਨ੍ਹਾਂ ਦੋ ਬੱਲੇਬਾਜ਼ਾਂ 'ਚੋਂ ਇਕ ਹਨ ਜੋ ਰਾਜਸਥਾਨ ਰਾਇਲਜ਼ ਦੇ ਜੋਸ ਬਟਲਰ ਦੇ ਇਲਾਵਾ ਸੈਂਕੜਾ ਲਗਾਉਣ 'ਚ ਕਾਮਯਾਬ ਰਹੇ ਹਨ।
ਮੈਚ ਦੀ ਗੱਲ ਕਰੀਏ ਤਾਂ ਫਾਫ ਡੁ ਪਲੇਸਿਸ ਦੀ 96 ਦੌੜਾਂ ਦੀ ਪਾਰੀ ਤੇ ਜੋਸ਼ ਹੇਜ਼ਲਵੁੱਡ ਦੀ ਚਾਰ ਵਿਕਟਾਂ ਦੀ ਮਦਦ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਇੱਥੇ ਡੀ. ਵਾਈ. ਪਾਟਿਲ ਸਟੇਡੀਅਮ 'ਚ ਲਖਨਊ ਸੁਪਰ ਜਾਇੰਟਸ ਨੂੰ 18 ਦੌੜਾਂ ਨਾਲ ਹਰਾ ਦਿੱਤਾ।