by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚੱਕ ਦੀ ਵੀਡੀਓ ਦਾ ਮਾਮਲਾ ਇੱਕ ਵਾਰ ਫਿਰ ਵਿਵਾਦਾਂ 'ਚ ਆ ਗਿਆ ਹੈ। ਦੱਸਿਆ ਜਾ ਰਿਹਾ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੌਜਵਾਨ ਵਲੋਂ ਕਟਾਰੁਚੱਕ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ । ਮੰਤਰੀ ਕਟਾਰੁਚੱਕ ਵਲੋਂ ਇੱਕ ਨੌਜਵਾਨ ਦਾ ਜਿਨਸੀ ਸ਼ੋਸ਼ਣ ਕਰਨ ਮਾਮਲੇ ਵਿੱਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿੱਚ ਬਣਾਈ ਜਾਂਚ ਟੀਮ ਅੱਗੇ ਪੇਸ਼ ਹੋ ਕੇ ਬਿਆਨ ਦਿੱਤਾ ਹੈ ਕਿ ਉਹ ਮੰਤਰੀ ਲਾਲ ਚੰਦ ਕਟਾਰੁਚੱਕ ਖਿਲਾਫ ਕਿਸੇ ਤਰਾਂ ਦੀ ਕਾਰਵਾਈ ਨਹੀ ਕਰਵਾਉਣਾ ਚਾਹੁੰਦਾ। ਜ਼ਿਕਰਯੋਗ ਹੈ ਕਿ ਕੌਮੀ SC ਕਮਿਸ਼ਨ ਨੇ ਇਸ ਮਾਮਲੇ ਦੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਪਰ ਹੁਣ SIT ਨੇ ਬਿਆਨ ਦਿੱਤਾ ਹੈ ਕਿ ਮੰਤਰੀ ਲਾਲ ਚੰਦ ਕਟਾਰੁਚੱਕ ਖੁਦ SC ਭਾਈਚਾਰੇ ਨਾਲ ਸਬੰਧਤ ਹਨ। ਫਿਲਹਾਲ SIT ਵਲੋਂSC ਕਮਿਸ਼ਨ ਨੂੰ ਪੂਰੀ ਮਾਮਲੇ ਦੀ ਰਿਪੋਰਟ ਭੇਜ ਦਿੱਤੀ ਗਈ ਹੈ ।