ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਦੇ ਹਿਜਾਬ ਨੂੰ ਲੈ ਕੇ ਸੁਣਾਏ ਗਏ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ‘ਕਰਨਾਟਕ ਬੰਦ’ ਦੀ ਕਾਲ ਦਿੱਤੀ ਹੈ। ਦੱਸ ਦੇਈਏ ਕਿ ਮੁਸਲਿਮ ਵਿਦਿਆਰਥਣਾਂ ਵਲੋਂ ਦਾਇਰ ਉਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਸ ’ਚ ਸਿੱਖਿਅਕ ਸੰਸਥਾਵਾਂ ’ਚ ਹਿਜਾਬ ਪਹਿਨਣ ਦੀ ਆਗਿਆ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਕਿਹਾ ਕਿ ਹਿਜਾਬ ਪਹਿਨਣਾ ਇਸਲਾਮ ਦੀ ਜ਼ਰੂਰੀ ਧਾਰਮਿਕ ਪ੍ਰਥਾ ਨਹੀਂ ਹੈ। ਕੋਰਟ ਨੇ ਇਹ ਵੀ ਕਿਹਾ ਕਿ ਸਕੂਲੀ ਯੂਨੀਫ਼ਾਰਮ ਦਾ ਨਿਯਮ ਇਕ ਉੱਚਿਤ ਪਾਬੰਦੀ ਹੈ, ਜਿਸ ’ਤੇ ਵਿਦਿਆਰਥਣਾਂ ਇਤਰਾਜ਼ ਨਹੀਂ ਜਤਾ ਸਕਦੀਆਂ।
ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਬੰਦ ਦੀ ਦਿੱਤੀ ਕਾਲ-
ਅਦਾਲਤ ਦੇ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਨੇ ਕਰਨਾਟਕ ਬੰਦ ਦੀ ਕਾਲ ਦਿੱਤੀ। ਮੁਸਲਿਮ ਨੇਤਾ ਸਗੀਰ ਅਹਿਮਦ ਨੇ ਐਲਾਨ ਕੀਤਾ ਕਿ ਉਹ ਮੁਸਲਿਮ ਭਾਈਚਾਰੇ ਦੇ ਮੌਲਵੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਬੰਦ ਲਈ ਕਿਸੇ ਨੂੰ ਮਜਬੂਰ ਕਰਨ ਦੀ ਲੋੜ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦਿੱਤੇ ਬਿਆਨ 'ਤੇ ਮੌਲਵੀਆਂ ਨੇ ਇਤਰਾਜ਼ ਜਤਾਇਆ ਹੈ। ਉਸ ਦਾ ਰਵੱਈਆ ਚੰਗਾ ਨਹੀਂ ਹੈ, ਉਸ ਨੂੰ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਸਾਨੂੰ ਸੁਪਰੀਮ ਕੋਰਟ ਜਾਣ ਦੀ ਵੀ ਇਜਾਜ਼ਤ ਹੈ।