by vikramsehajpal
ਓਟਾਵਾ(ਦੇਵ ਇੰਦਰਜੀਤ)- ਕੈਨੇਡੀਅਨ ਸੰਸਦ ਮੈਂਬਰ ਅਤੇ ਐਨ. ਡੀ. ਪੀ. ਆਗੂ ਜਗਮੀਤ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਵਿਰੁੱਧ ਹੋਈ ਹਿੰਸਾ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਪਹਿਚਾਣਿਆ ਜਾਣਾ ਚਾਹੀਦਾ ਹੈ ਅਤੇ ਸ਼ਾਂਤੀਪੂਰਨ ਵਿਰੋਧ ਦੇ ਅਧਿਕਾਰ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਹਿੰਸਾ ਦੇ ਵਿਰੁੱਧ ਆਵਾਜ਼ ਚੁੱਕਣ।