ਕਿੰਗਸਟਨ (Vikram Sehajpal) : ਵੀਰਵਾਰ ਨੂੰ ਕੈਨੇਡਾ ਦੇ ਕਿੰਗਸਟਨ ਵਿੱਚ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ। ਦਿ ਨਿਊਯਾਰਕ ਟਾਈਮਜ਼ ਅਨੁਸਾਰ, ਇਹ ਜਾਨਲੇਵਾ ਹਾਦਸਾ ਬੁੱਧਵਾਰ ਸ਼ਾਮੀਂ ਨੂੰ ਵਾਪਰਿਆ।
ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਹਾਜ਼ ਦੇ ਹਾਦਸੇ ਦਾ ਕਾਰਨ ਕੀ ਸੀ। ਜਹਾਜ਼ ਦਾ ਮਲਬਾ ਕਿੰਗਸਟਨ ਤੋਂ ਤਿੰਨ ਮੀਲ ਉੱਤਰ ਵੱਲ ਇੱਕ ਜੰਗਲੀ ਇਲਾਕੇ ਵਿੱਚੋਂ ਮਿਲਿਆ, ਜੋ ਟੋਰਾਂਟੋ ਅਤੇ ਮਾਂਟਰੀਅਲ ਵਿਚਕਾਰ ਹੈ ਅਤੇ ਅਮਰੀਕਾ ਦੀ ਸਰਹੱਦ ਨੇੜੇ ਹੈ। ਕੈਨੇਡੀਅਨ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ, ਜੋ ਕਿ ਇਸ ਹਾਦਸੇ ਦੀ ਜਾਂਚ ਕਰ ਰਿਹਾ ਹੈ, ਨੇ ਕਿਹਾ ਕਿ ਜਹਾਜ਼ ਟੋਰਾਂਟੋ ਬਟਨਵਿਲੇ ਮਿਊਂਸੀਪਲ ਏਅਰਪੋਰਟ ਤੋਂ ਕਿਊਬੇਕ ਸਿਟੀ ਜਾ ਰਹੀ ਇੱਕ ਉਡਾਣ ਦੌਰਾਨ ਉਸ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ।
ਬੋਰਡ ਆਫ਼ ਇਨਕੁਆਰੀ ਦੇ ਕੇਨ ਵੈਬਸਟਰ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜਾਂਚ ਦੇ ਅੱਗੇ ਵਧਣ ਨਾਲ ਅਸੀਂ ਕੇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਹੋਵਾਂਗੇ।