ਕੈਨੇਡਾ ਨੂੰ ਵੰਡਣ ਵਾਲੀਆਂ ਮੁਹਿੰਮਾਂ ਦੇ ਪਿੱਛੇ ਰੂਸ ਵਰਗੇ ਦੇਸ਼ਾਂ ਦਾ ਹੱਥ : ਟਰੂਡੋ

by mediateam

ਟੋਰਾਂਟੋ (ਵਿਕਰਮ ਸਹਿਜਪਾਲ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੋਰਾਂਟੋ 'ਚ ਇਕ ਪੱਤਰਕਾਰ ਸੰਮੇਲਨ 'ਚ ਕਿਹਾ,''ਅਸੀਂ ਪਿਛਲੇ ਕੁਝ ਸਾਲਾਂ 'ਚ ਘਰੇਲੂ ਪ੍ਰਕਿਰਿਆਵਾਂ 'ਚ ਵਿਦੇਸ਼ੀ ਤਾਕਤਾਂ ਦੇ ਪ੍ਰਭਾਵ ਦੇਖੇ ਹਨ। ਅਸੀਂ ਸਪੱਸ਼ਟ ਰੂਪ ਨਾਲ ਦੇਖਿਆ ਹੈ ਕਿ ਦੇਸ਼ ਨੂੰ ਵੰਡਣ ਵਾਲੀਆਂ ਮੁਹਿੰਮਾਂ ਅਤੇ ਗਲਤ ਸੋਸ਼ਲ ਮੀਡੀਆ ਦੇ ਪ੍ਰਸਾਰ ਦੇ ਪਿੱਛੇ ਰੂਸ ਵਰਗੇ ਦੇਸ਼ਾਂ ਦਾ ਹੱਥ ਹੈ, ਜਿਨ੍ਹਾਂ ਨੇ ਸਾਡੀ ਰਾਜਨੀਤੀ ਨੂੰ ਪਹਿਲਾਂ ਤੋਂ ਕਿਤੇ ਜ਼ਿਆਦਾ ਪ੍ਰਭਾਵਿਤ ਕੀਤਾ ਹੈ ਅਤੇ ਦੇਸ਼ ਨੂੰ ਵੰਡਿਆ ਹੈ।'' 

ਜ਼ਿਕਰਯੋਗ ਹੈ ਕਿ ਕੈਨੇਡਾ 'ਚ ਆਮ ਚੋਣਾਂ ਹੋਣ ਵਾਲੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਨੂੰ ਟੱਕਰ ਦੇਣ ਲਈ ਵਿਰੋਧੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।