ਪੱਤਰ ਪ੍ਰੇਰਕ : ਭਾਰਤ ਤੋਂ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀਜ਼ਾ ਸਬੰਧੀ ਸੇਵਾਵਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਹਰਦੀਪ ਸਿੰਘ ਨਿੱਝਰ ਕਤਲ ਕੇਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਇਸ ਕਾਰਨ ਚੰਡੀਗੜ੍ਹ, ਮੁੰਬਈ, ਬੈਂਗਲੁਰੂ ਵਰਗੇ ਸ਼ਹਿਰਾਂ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਬੰਦ ਹੋ ਗਈਆਂ ਹਨ, ਜਿਸ ਦਾ ਮਤਲਬ ਹੈ ਕਿ ਹੁਣ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਕੈਨੇਡਾ ਜਾਣ ਲਈ ਦਿੱਲੀ ਆਉਣਾ ਪਵੇਗਾ।
ਵੀਰਵਾਰ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟਾਂ ਵਿੱਚੋਂ 41 ਨੂੰ ਹਟਾ ਦਿੱਤਾ ਗਿਆ ਹੈ। ਹਾਲਾਂਕਿ 21 ਕੈਨੇਡੀਅਨ ਡਿਪਲੋਮੈਟ ਭਾਰਤ ਵਿੱਚ ਹੀ ਰਹਿਣਗੇ। ਜੌਲੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਡਿਪਲੋਮੈਟਿਕ ਛੋਟ ਗੁਆਉਣ ਦੇ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਕੈਨੇਡਾ ਅਜਿਹਾ ਕਰਨ ਲਈ ਭਾਰਤੀ ਡਿਪਲੋਮੈਟਾਂ ਨੂੰ ਧਮਕੀ ਨਹੀਂ ਦੇਵੇਗਾ। ਜੌਲੀ ਨੇ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਕੈਨੇਡਾ ਨੂੰ ਨਵੀਂ ਦਿੱਲੀ ਨੂੰ ਛੱਡ ਕੇ ਸਾਰੇ ਦਫ਼ਤਰਾਂ ਵਿੱਚ ਵਿਅਕਤੀਗਤ ਕੂਟਨੀਤਕ ਸੇਵਾਵਾਂ ਨੂੰ ਮੁਅੱਤਲ ਕਰਨਾ ਪਵੇਗਾ।