by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ 'ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਦਿੱਲੀ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਡੀ. ਐਸ. ਜੀ. ਐੱਮ. ਸੀ ਦੇ ਮੈਬਰਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਦੀਆਂ ਸਹੂਲਤਾਂ ਨੂੰ ਦੇਖਿਆ। ਇਸ ਮੌਕੇ ਕੈਨੇਡੀਅਨ ਹਾਈ ਕਮਿਸ਼ਨਰ ਦੇ 2 ਅਧਿਕਾਰੀਆਂ ਨੇ ਲੰਗਰ ਹਾਲ ਦਾ ਦੌਰਾ ਵੀ ਕੀਤਾ । ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੇ ਖਾਲਿਸਤਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਜਿਸ ਤੋਂ ਬਾਅਦ ਮਾਮਲਾ ਖਰਾਬ ਹੁੰਦਾ ਦੇਖ ਕੇ ਉਨ੍ਹਾਂ ਨੇ ਆਪਣਾ ਬਿਆਨ ਵਾਪਸ ਲੈ ਲਿਆ। ਕੈਮਰਨ ਨੇ ਕਿਹਾ ਕਿ ਕੈਨੇਡਾ ਸਾਰੀਆਂ ਧਰਮਾਂ ਦਾ ਸਨਮਾਨ ਕਰਦਾ ਹੈ । ਜ਼ਿਕਰਯੋਗ ਹੈ ਕਿ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀ ਕੈਮਰਨ ਨੇ ਕਿਹਾ ਕੈਨੇਡਾ 'ਚ ਅਸੀਂ ਸਾਰੇ ਧਰਮਾਂ ਦੇ ਲੋਕਾਂ ਦਾ ਸਮਰਥਨ ਕਰਦੇ ਹਾਂ ।