ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਕੈਨੇਡਾ ਦੇ ਬਰੈਂਪਟਨ ਵਿੱਚ ਪੁਲਿਸ ਵਲੋਂ ਕੁਝ ਮੁੰਡੇ ਤੇ ਕੁੜੀਆਂ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਜੀਪ ਵਿੱਚ ਸੜਕ 'ਤੇ ਗੱਡੀ ਘੁੰਮਾ ਰਹੇ ਸੀ। ਇਸ ਦੌਰਾਨ ਹੀ ਅਚਾਨਕ ਹੀ ਪੁਲਿਸ ਦਾ ਧਿਆਨ ਉਨ੍ਹਾਂ ਤੇ ਪਿਆ ਜਦੋ ਪੁਲਿਸ ਨੇ ਉਹਨਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਗੱਡੀ ਰੋਕਣ ਦੀ ਬਜਾਏ ਭੱਜਣਾ ਸ਼ੁਰੂ ਕਰ ਦਿੱਤਾ। ਪੁਲਿਸ ਨੂੰ ਸ਼ੱਕ ਹੋਇਆ ਕਿ ਸ਼ਾਇਦ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਹਨ।
ਇਸ ਦੌਰਾਨ ਹੀ ਪੁਲਿਸ ਦੀ 10 ਤੋਂ ਵੱਧ ਗੱਡੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਰੋਕ ਕੇ ਗੱਡੀ ਦੀ ਚੈਕਿੰਗ ਕੀਤੀ। ਜਾਣਕਾਰੀ ਅਨੁਸਾਰ ਗੱਡੀ ਵਿੱਚ ਬੈਠੇ ਨੌਜਵਾਨਾਂ ਨੇ ਪੁਲਿਸ ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਵਾਲਿਆਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁੰਡੇ ਸੜਕ ਤੇ ਗਲਤ ਸਾਈਡ ਗੱਡੀ ਲੈ ਕੇ ਜਾ ਰਹੇ ਸੀ । ਇਸ ਮਗਰੋਂ ਹੀ ਗੱਡੀ ਇਕ ਦਰੱਖਤ ਵਿੱਚ ਫਸ ਗਈ । ਪੁਲਿਸ ਉਨ੍ਹਾਂ ਨੂੰ ਬਾਹਰ ਕੱਢ ਕੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਫਾਇਰ ਵੀ ਕੀਤੇ ਸੀ ਪਰ ਇਨ੍ਹਾਂ ਨੌਜਵਾਨਾਂ ਨੇ ਗੱਡੀ ਰੋਕੀ ਨਹੀਂ ਸੀ।ਫਿਲਹਾਲ ਪੁਲਿਸ ਵਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।