ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੋਲੈਂਡ ਨੇ ਕਿਹਾ ਕਿ ਯੂਕ੍ਰੇਨ ਵਿੱਚ ਜੰਗ ਕਾਰਨ ਦੇਸ਼ ਛੱਡਣ ਵਾਲੇ ਲੋਕਾਂ ਵਿਚੋਂ ਵੱਧ ਤੋਂ ਵੱਧ ਸ਼ਰਨਾਰਥੀਆਂ ਨੂੰ ਕੈਨੇਡਾ ਸ਼ਰਨ ਦੇਵੇਗਾ। ਟਰੂਡੋ ਨੇ ਪੋਲੈਂਡ 'ਚ ਕਿਹਾ ਕਿ ਕੈਨੇਡਾ ਮਦਦ ਕਰੇਗਾ, ਕੈਨੇਡਾ ਤੁਹਾਡੀ ਮਦਦ ਲਈ ਇੱਥੇ ਮੌਜੂਦ ਹੈ।
ਪੋਲੈਂਡ ਦੇ ਰਾਸ਼ਟਰਪਤੀ ਆਂਦਰੇਜ਼ ਡੂਡਾ ਅਤੇ ਪ੍ਰਧਾਨ ਮੰਤਰੀ ਮੈਟਿਊਜ਼ ਜੈਕਬ ਮੋਰਾਵੀਕੀ ਨਾਲ ਗੱਲਬਾਤ ਦੌਰਾਨ ਟਰੂਡੋ ਨੇ ਸ਼ਰਨਾਰਥੀਆਂ ਨੂੰ ਪਨਾਹ ਦੇਣ ਲਈ ਪੋਲੈਂਡ ਦੀ ਮਦਦ ਦੀ ਪੇਸ਼ਕਸ਼ ਕੀਤੀ।
ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਰਨਾਰਥੀਆਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦੇਣ ਲਈ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਤੇਜ਼ ਕਰ ਰਹੀ ਹੈ। ਟਰੂਡੋ ਨੇ ਕਿਹਾ ਕਿ ਉਹ ਜਦੋਂ ਇੱਥੇ ਆਉਣਗੇ ਅਸੀਂ ਉਨ੍ਹਾਂ ਨੂੰ ਪੜ੍ਹਣ, ਕੰਮ ਕਰਨ ਦੀ ਇਜਾਜ਼ਤ ਦੇਵਾਂਗੇ।
ਟਰੂਡੋ ਨੇ ਕਿਹਾ ਕਿ ਕੈਨੇਡਾ ਮਨੁੱਖੀ ਦੁਖਾਂਤ ਲਈ ਜਿੰਮੇਵਾਰ ਰੂਸੀ ਨੇਤਾਵਾਂ ਖਾਸ ਕਰਕੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਹੋਰ ਸਥਿਤ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਦੇ ਸਾਹਮਣੇ ਲਿਆਉਣ ਵਿੱਚ ਸਰਗਰਮੀ ਨਾਲ ਮਦਦ ਕਰੇਗਾ।