by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਰਲੇਵਾਂ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅਜੇ ਵਿਦੇਸ਼ 'ਚ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਸਫਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਲੋਕ ਕਾਂਗਰਸ ਦੇ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਵੀ ਫੌਕਸ ਕਰ ਰਹੀ ਹੈ।