ਨਿਊਜ਼ ਡੈਸਕ : ਪੰਜਾਬ ਚੋਣਾਂ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਸਮਝੌਤਾ ਹੁੰਦਾ ਨਜ਼ਰ ਆ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗਠਜੋੜ ਬਾਰੇ ਗੱਲ ਕੀਤੀ ਹੈ। ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਲਈ ਜੋ ਸ਼ਰਤ ਰੱਖੀ ਸੀ, ਉਹ ਪੂਰੀ ਹੋ ਗਈ ਹੈ।
ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਦੇ ਮੁੱਦੇ 'ਤੇ ਖੁੱਲ੍ਹ ਕੇ ਬੋਲ ਚੁੱਕੇ ਹਨ। ਅਮਰਿੰਦਰ ਸਿੰਘ ਨੇ ਕਿਹਾ, ''ਮੇਰੀ ਸ਼ਰਤ ਸੀ ਕਿ ਜੇਕਰ ਭਾਜਪਾ ਕਿਸਾਨ ਅੰਦੋਲਨ ਨੂੰ ਹੱਲ ਕਰਦੀ ਹੈ ਤਾਂ ਮੈਂ ਇਕੱਠੇ ਚੋਣ ਲੜਨ ਲਈ ਤਿਆਰ ਹਾਂ। ਭਾਜਪਾ ਨੇ ਅਜਿਹਾ ਕੀਤਾ ਹੈ। ਮੈਂ ਗਠਜੋੜ ਬਾਰੇ ਅਮਿਤ ਸ਼ਾਹ ਨਾਲ ਪਹਿਲਾਂ ਹੀ ਗੱਲ ਕਰ ਚੁੱਕਾ ਹਾਂ।
ਕੈਪਟਨ ਅਮਰਿੰਦਰ ਸਿੰਘ ਨੇ ਜਲਦੀ ਹੀ ਭਾਜਪਾ ਨਾਲ ਗਠਜੋੜ ਕਰਨ ਦਾ ਰਸਮੀ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ, ''ਮੈਂ ਜਲਦ ਹੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਜਾ ਰਿਹਾ ਹਾਂ। ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਦਾ ਐਲਾਨ ਜਲਦ ਕੀਤਾ ਜਾਵੇਗਾ।