by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀ. ਐੱਲ. ਸੀ. 'ਤੇ ਭਾਜਪਾ ਚਾਰ ਨਗਰ ਨਿਗਮਾਂ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਲਈ ਹੋਣ ਵਾਲੀਆਂ ਚੋਣਾਂ ਸਾਂਝੇ ਤੌਰ ’ਤੇ ਲੜਣਗੀਆਂ।
ਕੈਪਟਨ ਅਮਰਿੰਦਰ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੀ. ਐੱਲ. ਸੀ. ਉਮੀਦਵਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਸ਼ਵ 'ਚ ਮੌਜੂਦਾ ਭੂ-ਰਾਜਨੀਤਕ ਸਥਿਤੀ ਦੇ ਮੱਦੇਨਜਰ ਰੂਸ-ਯੂਕ੍ਰੇਨ ਯੁੱਧ ਦੇ ਮੱਦੇਨਜਰ ਦੇਸ਼ ਨੂੰ ਇਕ ਸਥਿਰ, ਪਰਿਪੱਕ ਅਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਸੀ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਦਾਨ ਕਰ ਰਹੇ ਹਨ।
ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ 'ਚ ਨਗਰ ਨਿਗਮ ਚੋਣਾਂ ਨਹੀਂ ਲੜੇਗੀ। ਇਹ ਵੀ ਬਿਆਨ ਆਇਆ ਸੀ ਕਿ ਸੰਗਰੂਰ ਲੋਕ ਸਭਾ ਸੀਟ 'ਤੇ ਉਪ ਚੋਣ ਅਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲੇ ਲੜ ਰਹੀ ਹੈ।