ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਇੱਕ ਦਲਿਤ ਨੌਜਵਾਨ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 25 ਸਾਲਾ ਦਲਿਤ ਨੌਜਵਾਨ ਨੂੰ ਅਗਵਾ ਕਰਨ, ਉਸ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਜ਼ਬਰਦਸਤੀ ਪਿਸ਼ਾਬ ਪਿਲਾਉਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਰਤਨਗੜ੍ਹ ਥਾਣਾ ਖੇਤਰ ਦੇ ਪਿੰਡ ਰੁਖਸਰ ਵਾਸੀ ਰਾਕੇਸ਼ ਮੇਘਵਾਲ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਦੱਸਿਆ ਕਿ ਪੀੜਤ ਨੇ ਦੋਸ਼ ਲਾਇਆ ਕਿ ਉਮੇਸ਼ ਜਾਟ ਨੇ ਜਾਟ ਭਾਈਚਾਰੇ ਦੇ 7 ਹੋਰ ਮੈਂਬਰਾਂ ਰਾਜੇਸ਼, ਰਾਕੇਸ਼, ਤਾਰਾਚੰਦ, ਬੀਰਬਲ, ਅਕਸ਼ੈ, ਬਿਦਾਦੀ ਚੰਦ ਅਤੇ ਦਿਨੇਸ਼ ਨਾਲ ਮਿਲ ਕੇ ਉਸ ਨੂੰ ਘਰੋਂ ਅਗਵਾ ਕਰ ਲਿਆ ਅਤੇ ਗੱਡੀ ਵਿਚ ਬਿਠਾ ਕੇ ਲੈ ਗਏ।
ਉਸ ਨੂੰ ਮਾਰਨ ਦੇ ਇਰਾਦੇ ਨਾਲ ਨੇੜਲੇ ਖੇਤ ਵਿੱਚ ਲੈ ਗਏ। ਪੀੜਤ ਨੇ ਦੋਸ਼ ਲਾਇਆ ਕਿ ਰਾਕੇਸ਼ ਅਤੇ ਰਾਜੇਸ਼ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪੀਣ ਲਈ ਮਜਬੂਰ ਕੀਤਾ ਅਤੇ ਸਾਰੇ ਮੁਲਜ਼ਮਾਂ ਨੇ ਉਸ ਨੂੰ ਸ਼ਰਾਬ ਦੀਆਂ ਖਾਲੀ ਬੋਤਲਾਂ ਵਿੱਚ ਪਿਸ਼ਾਬ ਕਰਕੇ ਪੀਣ ਲਈ ਮਜਬੂਰ ਕੀਤਾ ਅਤੇ ਫਿਰ ਪਿੰਡ ਛੱਡਣ ਤੋਂ ਪਹਿਲਾਂ ਉਸ ਦੀ ਕੁੱਟਮਾਰ ਕੀਤੀ।ਪੀੜਤ ਨੇ ਦੱਸਿਆ ਕਿ ਬੀਤੀ ਹੋਲੀ 'ਤੇ ਉਸ ਦਾ ਉਮੇਸ਼ ਆਦਿ ਨਾਲ ਵਿਵਾਦ ਹੋ ਗਿਆ ਸੀ। ਉਦੋਂ ਤੋਂ ਬਾਅਦ ਉਸ ਨਾਲ ਰਾਜ਼ਿਸ਼ ਰੱਖਣ ਲ਼ੱਗੇ ਸਨ।