by vikramsehajpal
ਹਿਸਾਰ (ਦੇਵ ਇੰਦਰਜੀਤ)- ਹਰਿਆਣਾ ਪੁਲੀਸ ਨੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ’ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਯੁਵਰਾਜ ਵਲੋਂ ਭਾਰਤੀ ਗੇਂਦਬਾਜ਼ ਯੁਜਵੇਂਦਰ ਚਾਹਲ ਖ਼ਿਲਾਫ਼ ਜਾਤੀਸੂਚਕ ਸ਼ਬਦ ਕਹਿਣ ਦੇ ਦੋਸ਼ ਹੇਠ ਦਰਜ ਕੀਤਾ ਗਿਆ ਹੈ।
ਯੁਵਰਾਜ ਨੇ ਪਿਛਲੇ ਸਾਲ ਇੰਸਟਾਗਰਾਮ ’ਤੇ ਰੋਹਿਤ ਸ਼ਰਮਾ ਨਾਲ ਗੱਲਬਾਤ ਕਰਦਿਆਂ ਚਾਹਲ ਖ਼ਿਲਾਫ਼ ਟਿੱਪਣੀਆਂ ਕੀਤੀਆਂ ਸਨ ਪਰ ਬਾਅਦ ਵਿਚ ਇਸ ਮਾਮਲੇ ’ਤੇ ਮੁਆਫ਼ੀ ਮੰਗ ਲਈ ਸੀ। ਇਸ ਸਬੰਧ ਵਿਚ ਵਕੀਲ ਰਜਤ ਕਾਲਸਨ ਨੇ ਹਾਂਸੀ ਪੁਲੀਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਯੁਵਰਾਜ ਦੀਆਂ ਟਿੱਪਣੀਆਂ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਜਿਸ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਡਾਇਰੈਕਟਰ ਜਨਰਲ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ।