by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਲਗਾਤਾਰ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਮੁਹਿੰਮ ਚਲਾਈ ਗਈ ਹੈ ਜਿਸਦੇ ਚਲਦੇ ਇਕ ਵੱਡੀ ਖਬਰ ਸਾਮਣੇ ਆਈ ਹੈ ਜਿਥੇ ਮੋਗਾ ਪੁਲੀਸ ਨੇ ਗੈਂਗਸਟਰ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਨੂੰਜਾਅਲੀ ਦਸਤਾਵੇਜ਼ਾਂ ਬਣਾ ਕੇ ਕੈਨੇਡਾ ਭੱਜਣ 'ਚ ਮਦਦ ਕੀਤੀ ਹੈ।
ਪੁਲੀਸ ਦੇ ਏਐੱਸਆਈ ਪ੍ਰਭਦਿਆਲ ਸਿੰਘ ਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੈਂਗਸਟਰ ਖ਼ਿਲਾਫ਼ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਦੋਸ਼ੀਆਂ ਦੀ ਗ੍ਰਿਫ਼ਤਾਰ ਨਹੀਂ ਕੀਤੀ ਗਈ ਹੈ ।