by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਉਦੋਂ ਇੱਕ ਹੋਰ ਝਟਕਾ ਲੱਗਿਆ ਜਦੋਂ, ਮੇਅਰ ਕਰਮਜੀਤ ਸਿੰਘ ਰਿੰਟੂ ਤੋਂ ਬਾਅਦ 3 ਕੌਂਸਲਰਾਂ ਨੇ ਵੀ ਪਾਰਟੀ ਛੱਡ ਦਿੱਤੀ। ਇਹ ਤਿੰਨੇ ਕੌਂਸਲਰ ਵੀ ਮੇਅਰ ਰਿੰਟੂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਦਿੱਲੀ ਦੇ ਸਿਹਤ ਮੰਤਰੀ ਮਨੀਸ਼ ਸਿਸੋਧੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਅੰਮ੍ਰਿਤਸਰ ਉਤਰੀ ਤੋਂ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿੰਚ ਪ੍ਰਿਅੰਕਾ ਸ਼ਰਮਾ, ਗੁਰਦੀਪ ਕੌਰ ਅਤੇ ਮਨਦੀਪ ਅਹੂਜਾ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਕਰਮਜੀਤ ਰਿੰਟੂ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।