ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਵੀ ਵੋਟ ਪਾਈ। ਵੋਟਿੰਗ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਪਹਿਲੀ ਵੋਟ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਆਪਣੇ ਪਿਤਾ ਨਾਲ ਵੋਟ ਪਾਉਣ ਗਿਆ ਸੀ। ਅੱਜ ਉਹ 95 ਸਾਲ ਦੇ ਹੋ ਗਏ ਹਨ।
ਉਨ੍ਹਾਂ ਨੇ ਅੱਜ ਮੇਰੇ ਨਾਲ ਵੋਟ ਪਾਈ। ਇਹ ਸਿਰਫ਼ ਮੇਰੇ ਲਈ ਹੀ ਨਹੀਂ ਬਲਕਿ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਪਾਉਣ। ਦੇਸ਼ ਭਰ ਵਿੱਚ ਚੰਗੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਵਿੱਚ ਵੀ ਬਹੁਤ ਵਧੀਆ ਵੋਟਿੰਗ ਹੋ ਰਹੀ ਹੈ। ਈਸੀਆਈ ਅਤੇ ਈਵੀਐਮ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ‘ਤੇ ਸੀਈਸੀ ਕੁਮਾਰ ਨੇ ਕਿਹਾ ਕਿ ਸ਼ੱਕ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਦਿਨ ਅਸੀਂ ਸਾਰਿਆਂ ਨੂੰ ਇਸ ਬਾਰੇ ਦੱਸਾਂਗੇ। ਅਸੀਂ ਦੱਸਾਂਗੇ ਕਿ ਕਿਵੇਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਕਾਰਨ ਵੋਟਿੰਗ ਪ੍ਰਭਾਵਿਤ ਹੋ ਹੁੰਦੀ ਹੈ।