ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਵਾਂਗੇ 6 ਜੂਨ ਨੂੰ ਖ਼ਾਲਿਸਤਾ ਡੇਅ ਅਤੇ 37 ਵਾਂ ਸ਼ਹੀਦੀ ਸਮਾਗਮ : ਭਾਈ ਅਤਲਾ

by vikramsehajpal

ਮਾਨਸਾ (ਐਨ ਆਰ ਆਈ ਮੀਡਿਆ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਜੀ ਦੀ ਅਗਵਾਈ ’ਚ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ’ਚ 37ਵਾਂ ਸ਼ਹੀਦੀ ਸਮਾਗਮ ਅਤੇ ਖਾਲਿਸਤਾਨ" ਡੇਅ " 6 ਜੂਨ 2021 ਦਿਨ ਐਤਵਾਰ ਨੂੰ ਸਵੇਰੇ 8 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਿੱਖ ਸੰਗਤਾਂ ਨੂੰ ਘੱਲੂਘਾਰਾ ਦਿਵਸ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਦੁਨੀਆ ਭਰ ਵੱਸਦੀਆਂ ਸਿੱਖ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਜੂਨ '84 'ਚ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫ਼ੌਜ ਰਾਹੀ ਤੋਪਾਂ ਟੈਂਕਾਂ ਨਾਲ ਭਿਆਨਕ ਹਮਲਾ ਕਰਦਿਆਂ ਤੀਸਰੇ ਘੱਲੂਘਾਰੇ ਨੂੰ ਅੰਜਾਮ ਦਿੱਤਾ। ਜਿਸ ਦਾ ਸਿੱਖ ਕੌਮ ਵੱਲੋਂ ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ 'ਚ ਅਮਰ ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਭਾਈ ਸੁਬੇਗ ਸਿੰਘ, ਜਥੇਦਾਰ ਬਾਬਾ ਠਾਰਾ ਸਿੰਘ ਸਮੇਤ ਅਨੇਕਾਂ ਸਿੰਘ ਸਿੰਘਣੀਆਂ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਪਾਵਨ ਗੁਰਧਾਮਾਂ ਦੀ ਰੱਖਿਆ ਅਤੇ ਕੌਮੀ ਆਨ ਤੇ ਸ਼ਾਨ ਖ਼ਾਤਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਕੌਮ ਹਰ ਸਾਲ 6 ਜੂਨ ਨੂੰ ਪੂਰੀ ਸ਼ਰਧਾ ਭਾਵਨਾ ਤਹਿਤ ਸ਼ਹੀਦੀ ਦਿਹਾੜਾ ਅਤੇ ਖਾਲਿਸਤਾਨ " ਡੇਅ "ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦੀ ਸਮਾਗਮ ਮਨਾਇਆ ਜਾਂਦਾ ਹੈ ਭਾਈ ਅਤਲਾ ਨੇ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਪ੍ਰਤੀ ਖ਼ਿਆਲ ਰੱਖਦਿਆਂ ਸਮੂਹ ਸੰਗਤਾਂ ਨੂੰ ਹੁੰਮ੍ਹ ਹੁੰਮਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।