ਉਸਾਰੀ ਮਜ਼ਦੂਰ ਅਤੇ ਮਿਸਤਰੀਆਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਮਦਦ ਕਰੇ : ਕਾਮਰੇਡ ਸੀਤਾ ਰਾਮ ਗੋਬਿੰਦਪੁਰਾ

by vikramsehajpal

ਬੁਢਲਾਡਾ (ਕਰਨ) : ਕਰੋਨਾ ਮਹਾਮਾਰੀ ਦੇ ਚਲਦਿਆ ਜਿਥੇ ਦੁਕਾਨਦਾਰਾਂ ਦਾ ਕੰਮ ਬੰਦ ਹੈ ਉਸੇ ਤਰ੍ਹਾਂ ਉਸਾਰੀ ਮਜ਼ਦੂਰ ਅਤੇ ਮਿਸਤਰੀਆ ਦਾ ਵੀ ਕੰਮ ਬਿਲਕੁਲ ਬੰਦ ਪਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣਾ ਪਰਿਵਾਰ ਪਾਲਣਾ ਮੁਸ਼ਕਲ ਹੋ ਰਿਹਾ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਉਸਾਰੀ ਮਜ਼ਦੂਰ ਅਤੇ ਮਿਸਤਰੀਆਂ ਦੀ ਇਕ ਭਰਵੀਂ ਮੀਟਿੰਗ ਵਿੱਚ ਟਰੇਡ ਯੂਨੀਅਨ ਆਗੂ ਸੀਤਾ ਰਾਮ ਗੋਬਿੰਦਪੁਰਾ ਨੇ ਕਹੇ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰੋਨਾ ਮਾਹਮਾਰੀ ਕਾਰਨ ਬੰਦ ਪਏ ਕੰਮਾ ਦੇ ਚਲਦਿਆਂ ਸਰਕਾਰ ਮਜ਼ਦੂਰਾਂ ਅਤੇ ਮਿਸਤਰੀਆਂ ਦੀ ਆਰਥਿਕ ਮਦਦ ਕਰੇ ਅਤੇ ਹਰ ਇੱਕ ਮਜ਼ਦੂਰ ਮਿਸਤਰੀ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਮਕਾਨ ਬਣਾ ਕੇ ਦੇਵੇ ਅਤੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮਜ਼ਦੂਰਾਂ ਅਤੇ ਮਿਸਤਰੀਆਂ ਨੂੰ ਸ਼ਹਿਰ ਵਿੱਚ ਬੈਠਣ ਲਈ ਸ਼ੈੱਡ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਪ੍ਰਕਾਸ਼ ਸਿੰਘ, ਬਲਵਿੰਦਰ ਸਿੰਘ ਸੈਕਟਰੀ, ਸੇਵਕ ਸਿੰਘ ਖਜ਼ਾਨਚੀ, ਝੰਡਾ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜਵਾਲਾ ਸਿੰਘ ਆਦਿ ਹਾਜ਼ਰ ਸਨ।

ਫੋਟੋ ਬੁਢਲਾਡਾ: ਉਸਾਰੀ ਮਜ਼ਦੂਰ ਅਤੇ ਮਿਸਤਰੀਆ ਨੂੰ ਸੰਬੋਧਨ ਕਰਦੇ ਹੋਏ ਟਰੇਡ ਯੂਨੀਅਨ ਆਗੂ।