ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ… ਉਸ 'ਚ ਕੇਂਦਰ ਸਰਕਾਰ ਨਾਲ ਹੈ। ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿਸੇ ਵੀ ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਕੇਂਦਰ ਸਰਕਾਰ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਠ ਕੇ ਸੂਬਿਆਂ ਨਾਲ ਬਰਾਬਰ ਖੜ੍ਹੀ ਹੋਵੇਗੀ ਕਿਉਕਿ ਇਹ ਮਾਮਲਾ ਹੁਣ ਦੇਸ਼ ਦਾ ਹੈ ,ਸਿਆਸਤ ਦਾ ਨਹੀਂ।
ਅਮਿਤ ਸ਼ਾਹ ਨੇ ਕਿਹਾ ਅੰਮ੍ਰਿਤਪਾਲ ਸਿੰਘ ਪਾਵੇਂ ਹੱਥੋਂ ਨਿਕਲ ਗਿਆ ਪਰ ਇਸ ਮਾਮਲੇ 'ਚ ਕਿਸੇ ਨੂੰ ਵੀ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ ।ਦੱਸ ਦਈਏ ਕਿ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ 'ਤੇ NSA ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ । ਅਮਿਤ ਸ਼ਾਹ ਨੇ ਕਿਹਾ ਉਹ ਹਰ 3 ਮਹੀਨਿਆਂ ਬਾਅਦ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ।
ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ Live ਹੋ ਕੇ ਕਈ ਵੱਡੇ ਖੁਲਾਸੇ ਕੀਤੇ ।ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕਰ ਕਿਹਾ ਕਿ ਮੇਰੇ ਕਈ ਸਾਥੀਆਂ ਨੂੰ ਨਾਜਾਇਜ਼ ਹੀ ਗ੍ਰਿਫ਼ਤਾਰ ਕੀਤਾ ਗਿਆ ਪਰ ਵਾਹਿਗੁਰੂ ਜੀ ਦੀ ਮੇਹਰ ਨਾਲ ਮੈ ਸੁਰੱਖਿਅਤ ਹਾਂ। ਮੈਨੂੰ ਨਾ ਪਹਿਲਾਂ ਗ੍ਰਿਫ਼ਤਾਰੀ ਦੇਣ ਤੋਂ ਡਰ ਲੱਗਦਾ ਸੀ ਤੇ ਨਾ ਹੁਣ ਲੱਗਦਾ ਹੈ।
ਅੰਮ੍ਰਿਤਪਾਲ ਨੇ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਮਾਲਵੇ 'ਚ ਜਾਣਾ ਚਾਹੀਦਾ ਹੈ ਪਰ ਸਰਕਾਰ ਨਹੀਂ ਚਾਹੀਦੀ ਕਿ ਅਸੀਂ ਖ਼ਾਲਸਾ ਵਹੀਰ ਫਿਰ ਸ਼ੁਰੂ ਕਰ ਸਕੀਏ। ਦੱਸ ਦਈਏ ਕਿ ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਤੋਂ ਲੈ ਕੇ ਹੁਣ ਤੱਕ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਹਿਰਾਸਤ 'ਚ ਲਿਆ ਸੀ। ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਪਾਲ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਿਹਾ ਹਨ। ਜਿਸ 'ਚ ਉਸ ਦਾ ਭੇਸ ਬਦਲਿਆ ਦਿਖਾਇਆ ਗਿਆ ਹੈ ।