ਭਾਰਤ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨੂੰ ਕੀਤਾ ਬੈਨ

by mediateam
ਚੰਡੀਗ੍ਹੜ (ਵਿਕਰਮ ਸਹਿਜਪਾਲ) :  ਭਾਰਤ ਸਰਕਾਰ ਨੇ 'ਸਿੱਖਸ ਫਾਰ ਜਸਟਿਸ' ਨੂੰ ਬੈਨ ਕਰ ਦਿੱਤਾ ਹੈ। ਕੇਂਦਰੀ ਕੈਬਨਿਟ ਬੈਠਕ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਨੇ 'ਸਿੱਖਸ ਫਾਰ ਜਸਟਿਸ' ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ। ਇਹ ਸੰਗਠਨ ਅਮਰੀਕਾ ਵਿੱਚ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਕਈ ਸਿੱਖ ਸੰਗਠਨਾਂ ਦੀ ਰਾਇ ਤੋਂ ਬਾਅਦ ਲਿਆ ਹੈ।
ਸਿੱਖਸ ਫਾਰ ਜਸਟਿਸ ਆਨਲਾਈਨ 20-20 ਰਫਰੈਂਡਮ ਮੁਹਿੰਮ ਚਲਾ ਰਿਹਾ ਹੈ। ਇਸ ਸੰਗਠਨ ਵੱਲੋਂ ਇਹ ਰਫਰੈਂਡਮ ਖਾਲਿਸਤਾਨ ਬਣਾਉਣ ਲਈ ਚਲਾਈ ਜਾ ਰਹੀ ਹੈ। ਭਾਰਤ ਸਰਕਾਰ ਨੂੰ ਇਸ ਸਬੰਧੀ ਜਾਣਕਾਰੀ ਕਾਫ਼ੀ ਸਮੇਂ ਤੋਂ ਮਿਲੀ ਸੀ ਜਿਸ ਤੋਂ ਬਾਅਦ ਅੱਜ ਕੇਂਦਰ ਸਕਰਾਰ ਨੇ ਇਹ ਫ਼ੈਸਲਾ ਲੈਂਦੇ ਹੋਏ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ
ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ। ਉਨ੍ਹਾਂ ਕਿਹਾ, "ਸਿੱਖਸ ਫਾਰ ਜਸਟਿਸ ਅਮਰੀਕਾ ਅਤੇ ਕੈਨੇਡਾ ਵਿੱਚ ਸਾਡੇ ਮੁਲਕ ਖ਼ਿਲਾਫ਼ ਗੜਬੜ ਕਰਵਾਉਣ ਦੀ ਕੋਸ਼ਿਸ਼ ਕਰਦਾ ਹੈ। ਉਸ ਜਥੇਬੰਦੀ ਨੂੰ ਭਾਰਤ ਸਰਕਾਰ ਨੇ ਬੈਨ ਕਰ ਦਿੱਤਾ ਹੈ।"
"ਇਹ ਸੁਣ ਕੇ ਮੈਨੂੰ ਬੜੀ ਖੁਸ਼ੀ ਹੋਈ ਹੈ। ਅਜਿਹੇ ਬੰਦੇ ਜਿਹੜੇ ਲੋਕਾਂ ਨੂੰ ਦੇਸ ਖ਼ਿਲਾਫ਼ ਭੜਕਾਉਂਦੇ ਹਨ ਉਨ੍ਹਾਂ ਦੀ ਇੱਥੇ ਕੋਈ ਥਾਂ ਨਹੀਂ ਹੈ। ਮੈਂ ਆਸ ਕਰਦਾ ਹਾਂ ਕਿ ਅਮਰੀਕਾ ਤੇ ਕੈਨੇਡਾ ਵੀ ਇਸਦੇ ਖ਼ਿਲਾਫ਼ ਕੋਈ ਕਦਮ ਚੁੱਕਣਗੇ।"