by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੜਤਾਲ ਕਰਨ ਨਾਲ ਚੰਡੀਗੜ੍ਹ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਿਜਲੀ ਗੁੱਲ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਸਪਤਾਲ ਤੋਂ ਇਲਾਵਾ ਸ਼ਹਿਰ ਦੇ ਕਈ ਪ੍ਰਮੁੱਖ ਥਾਵਾਂ ਉੱਤੇ ਬਿਜਲੀ ਜਾਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਕਰਮਚਾਰੀਆਂ ਦੀ ਹੜਤਾਲ ਉੱਤੇ 6 ਮਹੀਨੇ ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰਮਚਾਰੀਆਂ ਉੱਤੇ ਅਨੁਸ਼ਾਸਨ ਭੰਗ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ Essential Services Maintenance Act ਦੇ ਤਹਿਤ ਉਲੰਘਣ ਕਰਨ ਵਾਲਿਆਂ ਉੱਤੇ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਉੱਤੇ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।