ਨਿਊਜ਼ ਡੈਸਕ : ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਭਾਜਪਾ ਕੌਂਸਲਰਾਂ ਦੀ ਮੌਜੂਦਗੀ ਵਿਚ ਚੰਡੀਗੜ੍ਹ ਨੂੰ ਯੂਟੀ ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਵਿਚੋਂ ਆਪ, ਅਕਾਲੀ ਦਲ ਅਤੇ ਕਾਂਗਰਸੀ ਕੌਂਸਲਰਾਂ ਨੇ ਵਾਕਆਊਟ ਕੀਤਾ ਹੈ। ਸਦਨ ਵਿੱਚ ਮੌਜੂਦ ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਬਰਕਰਾਰ ਰੱਖਣ ਦਾ ਮਤਾ ਪਾਸ ਕਰਕੇ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਸੁਤੰਤਰ ਰਾਜਧਾਨੀ ਬਣਾਉਣ ਦਾ ਮਤਾ ਪਾਸ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਮਤਾ ਵੀ ਪਾਸ ਕੀਤਾ ਗਿਆ।
ਸਦਨ ਵਿੱਚ ਮੌਜੂਦਾ ਕੌਂਸਲਰਾਂ ਨੇ ਸਰਵ ਸੰਮਤੀ ਤੋਂ ਮਤਾ ਪਾਸ ਕੀਤਾ ਹੈ ਕਿ ਸ਼ਹਿਰ ਵਿੱਚ ਇੱਕ ਸਭਾ ਦਾ ਗਠਨ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀ ਆਪਣੇ ਨੁਮਾਇੰਦਿਆਂ ਰਾਹੀਂ ਸ਼ਹਿਰ ਦੀਆਂ ਨੀਤੀਆਂ ਅਤੇ ਫੈਸਲਿਆਂ ਵਿੱਚ ਹਿੱਸਾ ਲੈ ਸਕਣ। ਇਸ ਤੋਂ ਇਲਾਵਾ ਕੇਂਦਰ ਨੂੰ ਮੰਗ ਪੱਤਰ ਦੇ ਕੇ ਕਿਹਾ ਗਿਆ ਕਿ ਪੰਜਾਬ ਅਤੇ ਹਰਿਆਣਾ ਦੀ ਵੱਖਰੀ ਰਾਜਧਾਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਜਾਣ।