ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਚੰਨੀ ਨੇ ਪ੍ਰਿਅੰਕਾ ਗਾਂਧੀ ਨਾਲ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ, 'ਯੂਪੀ, ਬਿਹਾਰ, ਦਿੱਲੀ ਦੇ ਭਈਏ ਨੂੰ ਪੰਜਾਬ 'ਚ ਨਾ ਆਉਣ ਦਿਓ।' ਜਦੋਂ ਚੰਨੀ ਇਹ ਬਿਆਨ ਦੇ ਰਹੇ ਸਨ ਤਾਂ ਪ੍ਰਿਅੰਕਾ ਵੀ ਕੋਲ ਹੀ ਖੜ੍ਹੀ ਸੀ। ਹੁਣ ਜਦੋਂ ਪੰਜਾਬ 'ਚ ਚੋਣਾਂ 'ਚ ਕੁਝ ਹੀ ਦਿਨ ਰਹਿ ਗਏ ਹਨ ਤਾਂ ਚੰਨੀ ਇਸ ਬਿਆਨ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ।
ਇਸ ਮੌਕੇ ਸੀਐਮ ਚੰਨੀ ਨੇ ਕਿਹਾ ਕਿ ਮੈਂ ਕੇਜਰੀਵਾਲ ਲਈ ਭਈਆ ਸ਼ਬਦ ਦੀ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਵਾਸੀ ਮਜ਼ਦੂਰ ਸਾਡੇ ਆਪਣੇ ਹਨ। ਉਹਨਾਂ ਦਾ ਆਪਣਾ ਪੰਜਾਬ ਹੈ। ਮੈਂ ਪਰਵਾਸੀ ਮਜ਼ਦੂਰਾਂ ਬਾਰੇ ਕੁਝ ਨਹੀਂ ਕਿਹਾ ਹੈ। ਮੈਂ ਇਹ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵਰਗੇ ਲੋਕਾਂ ਬਾਰੇ ਕਿਹਾ ਜੋ ਪੰਜਾਬ ਆ ਕੇ ਕਬਜ਼ਾ ਕਰਨਾ ਚਾਹੁੰਦੇ ਹਨ। " ਚੰਨੀ ਦਾ ਨਿਸ਼ਾਨਾ ਆਮ