ਗੁਰਦਾਸਪੁਰ (ਸਰਬ) : ਗੁਰਦਾਸਪੁਰ 'ਚ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਭਗੌੜੇ ਨੂੰ ਥਾਣਾ ਕਲਾਨੌਰ ਦੀ ਪੁਲਸ ਨੇ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਅਕਬਰੀ ਤਖ਼ਤ ਰੋਡ ਕਲਾਨੌਰ ਨੇ ਨੌਕਰੀ ਦੇ ਬਹਾਨੇ ਵੱਖ-ਵੱਖ ਨੌਜਵਾਨਾਂ ਨਾਲ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਥਾਣਾ ਕਲਾਨੌਰ ਤੋਂ ਇਲਾਵਾ ਬਟਾਲਾ, ਲੁਧਿਆਣਾ ਅਤੇ ਪੱਛਮੀ ਬੰਗਾਲ ਆਦਿ ਥਾਣਿਆਂ ਦੀ ਪੁਲੀਸ ਵੱਲੋਂ ਧੋਖਾਧੜੀ ਦੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਥਾਣਾ ਕਲਾਨੌਰ ਦੀ ਪੁਲਸ ਨੇ ਗੁਪਤ ਸੂਚਨਾ 'ਤੇ ਉਕਤ ਵਿਅਕਤੀ ਨੂੰ ਉਸਦੇ ਸਹੁਰੇ ਘਰੋਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਦੋਂ ਥਾਣਾ ਕਲਾਨੌਰ ਦੇ ਇੰਚਾਰਜ ਮੇਜਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਲਾਨੌਰ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਨੇ ਨੌਕਰੀ ਦਿਵਾਉਣ ਦੇ ਬਹਾਨੇ ਵੱਖ-ਵੱਖ ਨੌਜਵਾਨਾਂ ਤੋਂ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮਾਮਲਾ ਦਰਜ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।