IPL T20 : ਚੇਨਈ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾ ਹਾਸਲ ਕੀਤੀ ਆਪਣੀ ਦੂਜੀ ਜਿੱਤ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅੱਜ ਚੇਨਈ ਸੁਪਰ ਕਿੰਗਜ ਅਤੇ ਦਿੱਲੀ ਕੈਪੀਟਲਸ ਦੇ ਵਿਚਾਲੇ ਫਿਰੋਜ਼ਸ਼ਾਹ ਕੋਟਲਾ ਮੈਦਾਨ 'ਚ ਮੈਚ ਖੇਡਿਆ ਗਿਆ। ਜਿਸ 'ਚ ਚੇਨਈ ਨੇ ਦਿੱਲੀ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਦੂਜੀ ਜਿੱਤ ਹਾਸਲ ਕਰ ਲਈ। ਦਿੱਲੀ ਟੀਮ ਨੇ ਟਾਸ ਜਿੱਤ ਕੇ ਚੇਨਈ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ 'ਚ ਦਿੱਲੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 148 ਦੌੜਾਂ ਦਾ ਟੀਚਾ ਦਿੱਤਾ। ਦਿੱਲੀ ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਪ੍ਰਿਥਵੀ ਸ਼ਾਹ ਨੇ 24 ਦੌੜਾਂ ਦੀ ਪਾਰੀ ਖੇਡੀ, ਇਸ ਤੋਂ ਇਲਾਵਾ ਬੱਲੇਬਾਜ਼ੀ ਕਰਦੇ ਹੋਏ ਸ਼ਿਖਰ ਧਵਨ ਨੇ ਵੀ 51 ਦੌੜਾਂ ਬਣਾਈਆਂ। 


ਟੀਮ ਵਲੋਂ ਬੱਲੇਬਾਜ਼ੀ ਕਰਨ ਆਏ ਸ਼ਰੇਅ ਅਇਰ ਨੇ 18 ਦੌੜਾਂ ਦੀ ਹੀ ਪਾਰੀ ਖੇਡੀ। ਇਸ ਤੋਂ ਬਾਅਦ ਰਿਸ਼ਵ ਪੰਤ ਨੇ ਪਾਰੀ ਨੂੰ ਸੰਭਾਲਦੇ ਹੋਏ 25 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਟੀਮ ਦਾ ਕੋਈ ਹੋਰ ਖਿਡਾਰੀ ਕੁਝ ਖਾਸ ਪ੍ਰਦਰਸ਼ਨ ਨਹੀਂ ਕਰ ਸਕਿਆ। ਚੇਨਈ ਟੀਮ ਦੇ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ। ਟੀਮ ਵਲੋਂ ਆਪਣੀ ਬਿਹਤਰੀਨ ਗੇਂਦਬਾਜ਼ੀ ਕਰਦੇ ਹੋਏ ਡ੍ਰੇਵਿਨ ਬ੍ਰਾਵੋ ਨੇ 3 ਵਿਕਟਾਂ ਹਾਸਲ ਕੀਤੀਆਂ। 


ਇਸ ਤੋਂ ਇਲਾਵਾ ਦੀਪਕ ਚਾਹਰ ਰਵਿੰਦਰ ਜਡੇਜਾ ਅਤੇ ਇਮਰਾਨ ਤਾਹੀਰ ਨੇ 1-1 ਵਿਕਟਾਂ ਆਪਣੇ ਨਾਂ ਕੀਤੀ। ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਨ ਆਏ ਸ਼ੇਨ ਵਾਟਸਨ ਨੇ 44 ਦੌੜਾਂ ਦੀ ਪਾਰੀ ਖੇਡੀ ਉਸ ਦਾ ਸਾਥ ਦੇ ਰਹੇ ਅੰਬਾਤੀ ਰਾਇਡੂ ਕੁਝ ਖਾਸ ਨਹੀਂ ਕਰ ਸਕੇ ਅਤੇ ਸਿਰਫ 5 ਦੌੜਾਂ ਬਣਾ ਕੇ ਹੀ ਆਊਟ ਹੋ ਗਏ। ਸੁਰੇਸ਼ ਰੈਨਾ ਨੇ ਵੀ 30 ਦੌੜਾਂ ਹੀ ਬਣਾਈਆਂ। ਇਸ ਤੋਂ ਇਲਾਵਾ ਕੇਦਾਰ ਯਾਦਵ ਨੇ 27 ਅਤੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ 32 ਦੌੜਾਂ ਦੀ ਜੇਤੂ ਪਾਰੀ ਖੇਡੀ।