by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੁੱਲੂ ਜ਼ਿਲ੍ਹੇ ਦੀ ਸਾਂਜ ਘਾਟੀ 'ਚ ਸ਼ਾਂਸਰ ਨੇੜੇ ਵਾਪਰੇ ਦਰਦਨਾਕ ਬੱਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ ਤੇ ਹੋਰ ਯਾਤਰੀ ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕੁੱਲੂ ਸਾਰੀ ਘਟਨਾ ਦੀ ਜਾਂਚ ਕਰਨਗੇ।
ਜੈ ਰਾਮ ਠਾਕੁਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਹਰ ਜ਼ਖਮੀ ਨੂੰ 15,000 ਰੁਪਏ ਤੁਰੰਤ ਰਾਹਤ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।